Monday 25 July 2011

ਪਿਰਥੀ


            
       70 ਵਿਆਂ ਦੀ ਇਨਕਲਾਬੀ ਵਿਦਿਆਰਥੀ ਲਹਿਰ ਦਾ ਨਾਇਕ
                       ਸ਼ਹੀਦ ਪ੍ਰਿਥੀਪਾਲ ਰੰਧਾਵਾ


70 ਵਿਆਂ ਦਾ ਦਹਾਕਾ ਪੰਜਾਬ ਦੀ ਇਨਕਲਾਬੀ ਨੌਜਵਾਨ ਵਿਦਿਆਰਥੀ ਲਹਿਰ ਦੇ ਸ਼ਾਨਾਮੱਤੇ ਇਤਿਹਾਸ ਦਾ ਸਮਾਂ ਹੈ ਜਦੋਂ ਪੰਜਾਬ ਦੀ ਜਵਾਨੀ ਨੇ ਲੋਕਾਂ ਨੂੰ ਹੱਕਾਂ ਲਈ ਜੂਝਣ ਦਾ ਰਾਹ ਵਿਖਾਇਆ ਤੇ ਸ਼ਾਨਦਾਰ ਇਨਕਲਾਬੀ ਭੂਮਿਕਾ ਅਦਾ ਕੀਤੀ। ਪ੍ਰਿਥੀਪਾਲ ਰੰਧਾਵਾ ਇਸ ਲਹਿਰ ਦਾ ਅਜਿਹਾ ਨਾਇਕ ਸੀ ਜੀਹਦੀ ਅਗਵਾਈ 'ਚ ਪੰਜਾਬ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਸ਼ਾਨਦਾਰ ਸੰਗਰਾਮੀ ਰਵਾਇਤਾਂ ਸਿਰਜੀਆਂ ਜਿਹੜੀਆਂ ਅੱਜ ਵੀ ਸਾਡਾ ਰਾਹ ਰੁਸ਼ਨਾਉਦੀਆਂ ਹਨ। ਭਾਵੇਂ 18 ਜੁਲਾਈ 1979 ਨੂੰ ਅਕਾਲੀ ਸਰਕਾਰ ਦੇ ਗੁੰਡਿਆਂ ਨੇ ਪ੍ਰਿਥੀ ਨੂੰ ਜਿਸਮਾਨੀ ਤੌਰ 'ਤੇ ਸਾਡੇ ਕੋਲੋਂ ਖੋਹ ਲਿਆ ਪਰ ਉਹਦੀ ਜੀਵਨ ਘਾਲਣਾ ਤੇ ਸ਼ਹਾਦਤ ਸਾਡੇ ਲਈ ਪ੍ਰੇਰਨਾ ਦਾ ਅਮੁੱਕ ਸੋਮਾ ਹੈ।
ਪ੍ਰਿਥੀ ਦਾ ਜੀਵਨ ਤੇ ਪੀ.ਐਸ.ਯੂ. ਦਾ ਸਫ਼ਰ ਇਕ ਦੂਜੇ ਨਾਲ ਏਨੀ ਗਹਿਰੀ ਤਰਾਂ ਜੁੜਿਆ ਹੈ ਕਿ ਵੱਖ-2 ਕਰਕੇ ਨਹੀਂ ਦੇਖਿਆ ਜਾ ਸਕਦਾ। 5 ਮਾਰਚ, 1952 ਨੂੰ ਜਨਮਿਆ ਪ੍ਰਿਥੀ ਜਦੋਂ ਟਾਂਡੇ ਕਾਲਜ ਤੋਂ ਪਰੀ-ਮੈਡੀਕਲ ਕਰਕੇ ਪੀ.ਏ.ਯੂ. ਲੁਧਿਆਣੇ ਦਾਖਲ ਹੋਇਆ ਤਾਂ ਉਦੋਂ ਤੋਂ ਹੀ ਉਹਨੇ ਸਮਾਜ 'ਚ ਫੈਲੇ ਲੁੱਟ, ਜਬਰ, ਅਨਿਆਂ ਤੇ ਵਿਤਕਰਿਆਂ ਨੂੰ ਨੀਝ ਨਾਲ ਘੋਖਣਾ ਸ਼ੁਰੂ ਕਰ ਦਿੱਤਾ। ਉਹਨੇ ਬਾਕੀ ਦੀ ਜ਼ਿੰਦਗੀ ਨੌਜਵਾਨਾਂ, ਵਿਦਿਆਰਥੀਆਂ ਤੇ ਹੋਰਨਾਂ ਮਿਹਤਨਕਸ਼ ਤਬਕਿਆਂ ਦਾ ਰਾਹ ਰੁਸ਼ਨਾਉਣ ਦੇ ਲੇਖੇ ਲਾਈ ਅਤੇ ਅੰਤ ਆਪਣੇ ਲਹੂ ਦਾ ਆਖਰੀ ਕਤਰਾ ਵੀ ਲੋਕ ਹੱਕਾਂ ਦੀ ਲਹਿਰ ਦੇ ਬੂਟੇ ਨੂੰ ਸਿੰਜਣ ਲਈ ਵਹਾ ਦਿੱਤਾ।
ਪ੍ਰਿਥੀ ਤੇ ਸਾਥੀਆਂ ਨੇ 70-71 ਦੇ ਅਜਿਹੇ ਔਖੇ ਵੇਲ਼ਿਆਂ 'ਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਝੰਡੇ ਹੇਠ ਵਿਦਿਆਰਥੀਆਂ ਨੂੰ ਜਥੇਬੰਦ ਕਰਨ ਦਾ ਬੀੜਾ ਚੁੱਕਿਆ ਜਦੋਂ ਪੰਜਾਬ 'ਚ ਨੌਜਵਾਨਾਂ ਨੂੰ ਹੱਕ ਸੱਚ ਦੀ ਗੱਲ ਕਰਨ ਬਦਲੇ ਵੱਡੀ ਕੀਮਤ ਤਾਰਨੀ ਪੈਂਦੀ ਸੀ। ਪੰਜਾਬ 'ਚ ਇਨਕਲਾਬੀ ਨੌਜਵਾਨਾਂ ਦੇ ਝੂਠੇ ਮੁਕਾਬਲੇ ਬਣਾਏ ਜਾ ਰਹੇ ਸਨ। ਕਾਲਜਾਂ-ਯੂਨੀਵਰਸਿਟੀਆਂ ਦੇ ਧੱਕੜ ਅਧਿਕਾਰੀ ਚੰਮ ਦੀਆਂ ਚਲਾਉਂਦੇ ਸਨ, ਵਿਦਿਅਕ ਸੰਸਥਾਵਾਂ ਧੱਕੜ ਪੁਲਸ ਅਫ਼ਸਰਾਂ ਲਈ ਜਬਰ ਦੇ ਅਖਾੜੇ ਬਣੀਆਂ ਹੋਈਆਂ ਸਨ। ਪਹਿਲੇ ਸਾਲਾਂ 'ਚ ਬਣੀ ਪੀ.ਐਸ.ਯੂ. ਇਨਕਲਾਬੀਆਂ ਅੰਦਰ ਉੱਠੇ ਗਲਤ ਰੁਝਾਨ ਦੀ ਭੇਂਟ ਚੜ
H ਕੇ ਖਿੰਡ ਪੁੰਡ ਗਈ ਸੀ। ਅਜਿਹੇ ਵੇਲ਼ਿਆਂ 'ਚ ਪ੍ਰਿਥੀ ਤੇ ਸਾਥੀਆਂ ਨੇ ਆਪਣੀਆਂ ਜ਼ਿੰਦਗੀਆਂ ਦੀ ਪ੍ਰਵਾਹ ਨਾ ਕਰਦਿਆਂ ਪੀ.ਐਸ.ਯੂ. ਦਾ ਬੂਟਾ ਲਾਇਆ 'ਤੇ ਇਹਦੇ ਦੁਆਲੇ ਆਪਣੇ ਸਿਰਾਂ ਦੀ ਵਾੜ ਕੀਤੀ। ਪੀ.ਐਸ.ਯੂ. ਨੇ ਅਜੇ ਮੁੱਢਲੇ ਕਦਮ ਹੀ ਪੁੱਟੇ ਸਨ ਕਿ ਮੋਗੇ 'ਚ ਰੀਗਲ ਸਿਨੇਮੇ ਦੇ ਮਾਲਕਾਂ ਦੀ ਗੁੰਡਾਗਰਦੀ ਖਿਲਾਫ਼ ਮੁਜ਼ਾਹਰਾ ਕਰ ਰਹੇ ਵਿਦਿਆਰਥੀ 'ਤੇ ਪੁਲਿਸ ਨੇ ਗੋਲੀ ਚਲਾ ਦਿੱਤੀ। ਦੋ ਵਿਦਿਆਰਥੀ ਹਰਜੀਤ ਤੇ ਸਵਰਨ ਤੇ ਹੋਰ ਲੋਕ ਸ਼ਹੀਦ ਕਰ ਦਿੱਤੇ। ਹਕੂਮਤ ਦੇ ਇਸ ਜਬਰ ਖਿਲਾਫ਼ ਵਿਦਿਆਰਥੀ ਰੋਹ ਦੀ ਕਾਂਗ ਉੱਠ ਖੜੀ ਹੋਈ। ਪੰਜਾਬ 'ਚ ਵਿਦਿਆਰਥੀਆਂ ਦਾ ਗੁੱਸਾ ਫੁੱਟ ਪਿਆ ਤੇ ਮੋਗਾ ਸੰਗਰਾਮ ਛਿੜ ਪਿਆ। ਹਾਕਮਾਂ ਦੀਆਂ ਸਭਨਾਂ ਚਾਲਾਂ ਨੂੰ ਫੇਲ ਕਰਦਿਆਂ ਪ੍ਰਿਥੀ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਅਜਿਹਾ ਦਲੇਰਾਨਾ ਸੰਗਰਾਮ ਲੜਿਆ ਜੀਹਨੇ ਪੰਜਾਬ ਦੀ ਜਨਤਕ ਇਨਕਲਾਬੀ ਲਹਿਰ ਨੂੰ ਨਵਾਂ ਮੁਹਾਂਦਰਾ ਦਿੱਤਾ। ਪੁਲਸ ਜਬਰ ਮੂਹਰੇ ਬੇਵੱਸ ਹੋਈ ਜਵਾਨੀ ਨੂੰ ਪ੍ਰਿਥੀ ਨੇ ਸਹੀ ਸੇਧ ਦਿੱਤੀ। ਮੋਗੇ ਦੇ ਇਸ ਲੰਬੇ ਖਾੜਕੂ ਘੋਲ ਨੇ ਇਨਕਲਾਬੀ ਨੌਜਵਾਨਾਂ ਦੇ ਕਤਲ ਵਰਗੇ ਅਨਰਥ ਕਰਨ ਤੋਂ ਹਾਕਮਾਂ ਦੇ ਮਨਾਂ 'ਚ ਤਹਿਕਾ ਬਿਠਾ ਦਿੱਤਾ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਹੱਕਾਂ ਲਈ ਜਥੇਬੰਦ ਹੋ ਕੇ ਲੰਮੇ ਖਾੜਕੂ ਸੰਘਰਸ਼ਾਂ ਦੇ ਰਾਹ ਪੈਣ ਦੀ ਮਿਸਾਲ ਪੈਦਾ ਕੀਤੀ।
ਇਸਤੋਂ ਬਾਅਦ ਪ੍ਰਿਥੀ ਦੀ ਅਗਵਾਈ 'ਚ ਪੀ.ਐਸ.ਯੂ. ਨੇ ਵਿਦਿਆਰਥੀ ਮੰਗਾਂ ਜਿਵੇਂ ਬੱਸ ਪਾਸ ਸਹੂਲਤ ਹਾਸਲ ਕਰਨ,  ਵਧਦੀਆਂ ਫੀਸਾਂ ਦਾ ਵਿਰੋਧ ਕਰਨ, ਸਸਤੀਆਂ ਮੈੱਸਾਂ-ਕੰਟੀਨਾਂ ਤੇ ਹੋਸਟਲਾਂ ਦੇ ਇੰਤਜ਼ਾਮ ਕਰਵਾਉਣ, ਸਸਤੀਆਂ ਕਿਤਾਬਾਂ ਕਾਪੀਆਂ ਹਾਸਲ ਕਰਨ, ਵਿਦਿਅਕ ਸੰਸਥਾਵਾਂ 'ਚ ਜਮਹੂਰੀ ਮਾਹੌਲ ਸਿਰਜਣ ਤੇ ਹੋਰਨਾਂ ਮਸਲਿਆਂ ਤੇ ਅਨੇਕਾਂ ਹੀ ਪੰਜਾਬ ਪੱਧਰੇ ਤੇ ਸਥਾਨਕ ਪੱਧਰੇ ਸੰਘਰਸ਼ ਲੜੇ ਅਤੇ ਜਿੱਤਾਂ ਜਿੱਤੀਆਂ।
ਪ੍ਰਿਥੀਪਾਲ ਰੰਧਾਵਾ ਸਾਧਾਰਨ ਵਿਦਿਆਰਥੀ ਆਗੂ ਨਹੀਂ ਸੀ ਸਗੋਂ ਜੁਝਾਰੂ ਇਨਕਲਾਬੀ ਲੋਕ ਆਗੂ ਸੀ ਜੀਹਦੀ ਅਗਾਵਈ 'ਚ ਵਿਦਿਆਰਥੀ ਸਿਰਫ਼ ਆਪਣੇ ਤਬਕੇ ਦੇ ਮਸਲਿਆਂ ਤੱਕ ਹੀ ਸੀਮਤ ਨਾ ਰਹੇ ਸਗੋਂ ਆਪਣੇ ਇਨਕਲਾਬੀ ਸਮਾਜਿਕ ਰੋਲ ਦੀ ਪਹਿਚਾਣ ਕਰਦਿਆਂ ਸਮਾਜ ਦੇ ਹੋਰਨਾਂ ਮਿਹਤਨਕਸ਼ ਤਬਕਿਆਂ ਲਈ ਜੂਝਣ ਦੀ ਪ੍ਰੇਰਨਾ ਵੀ ਬਣੇ। ਸਮਾਜ 'ਚ ਲੋਕਾਂ 'ਤੇ ਅਸਰ ਪਾਉਣ ਵਾਲੇ ਵੱਡੇ ਮਸਲਿਆਂ ਤੇ ਖਾਸ ਕਰ ਜਦੋਂ ਲੋਕਾਂ ਨੂੰ ਭੁਚਲਾਉਣ ਲਈ ਲੋਕ ਦੋਖੀ ਤਾਕਤਾਂ ਆਪਣਾ ਤਾਣ ਲਗਾਉਂਦੀਆਂ ਰਹੀਆਂ ਤਾਂ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੇ ਪ੍ਰਿਥੀ ਦੀ ਅਗਵਾਈ 'ਚ ਕਿਰਤੀ ਲੋਕਾਂ ਦਾ ਮਾਰਗ ਰੌਸ਼ਨ ਕੀਤਾ।
1974 'ਚ ਮੁਲਕ ਦੀ ਜਨਤਾ 'ਚ ਇੰਦਰਾ ਗਾਂਧੀ ਹਕੂਮਤ ਖਿਲਾਫ਼ ਉੱਠੀ ਬੇਚੈਨੀ ਨੂੰ ਹਾਕਮ ਜਮਾਤਾਂ ਦੇ ਹੀ ਦੂਸਰੇ ਹਿੱਸੇ ਵਰਤਣ ਲਈ ਤੁਰੇ। ਜੈ ਪ੍ਰਕਾਸ਼ ਨਰਾਇਣ ਦੀ ਅਗਵਾਈ 'ਚ ਜੁੜੇ ਮੌਕਾਪ੍ਰਸਤ ਟੋਲੇ ਨੇ ਲੋਕਾਂ ਦੇ ਸਾਹਮਣੇ ਫ਼ਰੇਬੀ ਤੇ ਦਿਲਕਸ਼ ਨਾਹਰੇ ਪੇਸ਼ ਕੀਤੇ ਅਤੇ ਲੋਕਾਂ ਦੀ ਲਹਿਰ ਨੂੰ ਪਟੜੀ ਤੋਂ ਲਾਹ ਕੇ ਆਪਣੀਆਂ ਵੋਟ ਗਿਣਤੀਆਂ ਵਾਸਤੇ ਵਰਤਣ ਦੇ ਯਤਨ ਕੀਤੇ। ਭ੍ਰਿਸ਼ਟਾਚਾਰ, ਮਹਿੰਗਾਈ, ਗਰੀਬੀ ਹਟਾਉ ਦੇ ਅਮੂਰਤ ਤੇ ਬੇ-ਨਕਸ਼ ਨਾਅਰੇ ਦਿੱਤੇ ਗਏ। ਅਜਿਹੇ ਸਮੇਂ ਪੰਜਾਬ ਦੇ ਵਿਦਿਆਰਥੀਆਂ ਨੇ ਪ੍ਰਿਥੀ ਦੀ ਅਗਵਾਈ 'ਚ ਮਿਹਨਤਕਸ਼  ਲੋਕਾਂ ਨੂੰ ਸਹੀ ਸੇਧ ਦਿੱਤੀ। ਪੀ.ਐਸ.ਯੂ. ਨੇ ਮੋਗੇ 'ਚ ਨੌਜਵਾਨ ਭਾਰਤ ਸਭਾ ਤੇ ਹੋਰਨਾਂ ਮਿਹਨਤਕਸ਼ ਤਬਕਿਆਂ ਦੇ ਸਹਿਯੋਗ ਨਾਲ 'ਸੰਗਰਾਮ ਰੈਲੀ' ਜਥੇਬੰਦ ਕਰਕੇ ਮੌਕਾਪ੍ਰਸਤ ਟੋਲੇ ਦਾ ਕਿਰਦਾਰ ਨੰਗਾ ਕੀਤਾ ਅਤੇ 'ਸੰਕਟ ਮੂੰਹ ਆਈ ਕੌਮ ਲਈ ਕਲਿਆਣ ਦਾ ਮਾਰਗ' ਪੇਸ਼ ਕੀਤਾ।
26 ਜੂਨ 1975 'ਚ ਇੰਦਰਾ ਗਾਂਧੀ ਸਰਕਾਰ ਨੇ ਆਪਣੀ ਕੁਰਸੀ ਬਚਾਉਣ ਲਈ ਤੇ ਲੋਕ ਬੇਚੈਨੀ ਨੂੰ ਕੁਚਲਣ ਲਈ ਸਾਰੇ ਦੇਸ਼ 'ਚ ਐਮਰਜੈਂਸੀ ਮੜ
H ਦਿੱਤੀ। ਸਭਨਾਂ ਲੋਕ ਪੱਖੀ ਤੇ ਜਮਹੂਰੀ ਸ਼ਕਤੀਆਂ ਉੱਤੇ ਜਬਰ ਦਾ ਝੱਖੜ ਝੁਲਾ ਦਿੱਤਾ। ਪੀ.ਐਸ.ਯੂ. ਨੇ ਆਪਣੀਆਂ ਸੰਗਰਾਮੀ ਰਵਾਇਤਾਂ ਤੇ ਪਹਿਰਾ ਦਿੰਦਿਆਂ ਇਸ ਵੰਗਾਰ ਨੂੰ ਕਬੂਲ ਕੀਤਾ। ਅੰਨHy ਹਕੂਮਤੀ ਜਬਰ ਦੇ ਦੌਰ 'ਚ ਤੇ ਐਮਰਜੈਂਸੀ ਦੀਆਂ ਸਖਤ ਪਾਬੰਦੀਆਂ ਦੇ ਬਾਵਜੂਦ 'ਐਮਰਜੈਂਸੀ ਖਤਮ ਕਰੋ' ਤੇ 'ਜਮਹੂਰੀ ਹੱਕ ਬਹਾਲ ਕਰੋ' ਦੀਆਂ ਆਵਾਜ਼ਾਂ ਕਾਂਗਰਸੀ ਹਾਕਮਾਂ ਨੂੰ ਕੰਬਣੀਆਂ ਛੇੜਦੀਆਂ ਰਹੀਆਂ। 'ਅਸੀਂ ਜਿਉਂਦੇ-ਅਸੀਂ ਜਾਗਦੇ' ਦਾ ਸੱਦਾ ਲਾਉਂਦੀਆਂ ਰਹੀਆਂ। ਪੀ.ਐਸ.ਯੂ. ਦੇ ਆਗੂਆਂ-ਵਰਕਰਾਂ ਨੇ ਪੁਲਸੀ ਕਹਿਰ ਨੂੰ ਖਿੜੇ ਮੱਥੇ ਝੱਲਿਆ। ਰੰਧਾਵੇ ਨੂੰ ਮੀਸਾ ਕਾਨੂੰਨ ਤਹਿਤ ਗ੍ਰਿਫਤਾਰ ਕੀਤਾ ਗਿਆ, ਕਹਿਰਾਂ ਦਾ ਜਬਰ ਢਾਹਿਆ ਗਿਆ ਪਰ ਪ੍ਰਿਥੀ ਅਡੋਲ ਰਿਹਾ, ਉਹਨੂੰ ਝੁਕਾਇਆ ਨਾ ਜਾ ਸਕਿਆ। ਡੇਢ ਸਾਲ ਜੇਲH 'ਚ ਰਹਿਣ ਮਗਰੋਂ ਮੁੜ ਆ ਸੰਗਰਾਮ ਦੇ ਮੈਦਾਨ 'ਚ ਕੁੱਦਿਆ।
ਪ੍ਰਿਥੀ ਦੀ ਅਗਵਾਈ 'ਚ ਹੀ ਪੰਜਾਬ ਦੇ ਵਿਦਿਆਰਥੀਆਂ ਨੇ ਹਰ ਮਿਹਤਨਕਸ਼ ਤਬਕੇ ਦੇ ਸੰਘਰਸ਼ਾਂ ਨੂੰ ਜਾ ਹਮਾਇਤੀ ਕੰਨ
Hw ਲਾਇਆ ਤੇ ਬੇ-ਗਰਜ਼ ਭਰਾਤਰੀ ਹਮਾਇਤ ਦੀਆਂ ਪਿਰਤਾਂ ਪਾਈਆਂ। ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਤੇ ਹੋਰਨਾਂ ਮਿਹਨਤਕਸ਼ ਤਬਕਿਆਂ ਨਾਲ ਸਾਂਝੇ ਸੰਘਰਸ਼ਾਂ ਦੀਆਂ ਤੰਦਾਂ ਮਜ਼ਬੂਤ ਕੀਤੀਆਂ।
ਪ੍ਰਿਥੀ ਨੇ ਜਮਹੂਰੀ ਹੱਕਾਂ ਦੇ ਦਮਨ ਖਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ। ਉਹਦੀ ਅਗਵਾਈ 'ਚ ਹੀ ਵਿਦਿਆਰਥੀਆਂ ਨੇ  ਪੰਜਾਬ ਦੇ ਕਿਰਤੀ ਲੋਕਾਂ 'ਚ ਜਮਹੂਰੀ ਹੱਕਾਂ ਦੀ ਸੋਝੀ ਦਾ ਸੰਚਾਰ ਕਰਨ ਦੇ ਯਤਨਾਂ 'ਚ ਭਰਪੂਰ ਹਿੱਸਾ ਪਾਇਆ।  ਪੀ.ਐਸ.ਯੂ. ਨੇ ਜਮਹੂਰੀ ਹੱਕਾਂ ਦੀ ਰਾਖੀ ਲਈ ਮੋਗੇ 'ਚ ਵਿਸ਼ਾਲ ਮਾਰਚ ਜਥੇਬੰਦ ਕੀਤਾ।
ਰੰਧਾਵਾ ਗੰਭੀਰ, ਸੂਝਵਾਨ, ਹੋਣਹਾਰ ਤੇ ਨਿਧੜਕ ਆਗੂ ਸੀ ਜੀਹਨੇ ਬੇਹੱਦ ਕਸੂਤੀਆਂ ਹਾਲਤਾਂ 'ਚ ਪੀ.ਐਸ.ਯੂ. ਖੜੀ ਕਰਨ, ਇਹਦੀ ਅਗਵਾਈ ਕਰਨ, ਪੰਜਾਬ 'ਚ ਜਨਤਕ ਜਮਹੂਰੀ ਲਹਿਰ ਨੂੰ ਤਕੜੀ ਕਰਨ ਤੇ ਵੱਖ-ਵੱਖ ਤਬਕਿਆਂ ਦੀ ਸੰਗਰਾਮੀ ਸਾਂਝ ਦੀਆਂ ਰਵਾਇਤਾਂ ਕਾਇਮ ਕੀਤੀਆਂ।
ਪੰਜਾਬ ਦੇ ਵਿਦਿਆਰਥੀਆਂ ਨੌਜਵਾਨਾਂ 'ਚ ਹੀ ਨਹੀਂ ਸਗੋਂ ਹੋਰਨਾਂ ਮਿਹਨਤਕਸ਼ ਤਬਕਿਆਂ 'ਚ ਵੀ ਪ੍ਰਿਥੀਪਾਲ ਰੰਧਾਵਾ ਸਤਿਕਾਰਿਆ ਤੇ ਪਿਆਰਿਆ ਜਾਣ ਲੱਗ ਪਿਆ ਸੀ। ਉਹ ਹਾਕਮਾਂ ਲਈ ਇਕ ਵੰਗਾਰ ਸੀ, ਉਹਨਾਂ ਦੀ ਅੱਖ 'ਚ ਰੜਕਦਾ ਰੋੜ ਸੀ। ਅਕਾਲੀ ਸਰਕਾਰ ਦੇ ਪਾਲਤੂ ਗੁੰਡਿਆਂ ਨੇ ਉਹਨੂੰ ਅਗਵਾ ਕਰਕੇ ਕਹਿਰਾਂ ਦਾ ਤਸ਼ਦੱਦ ਢਾਹਿਆ ਪਰ ਉਹਨੂੰ ਝੁਕਾਇਆ ਨਾ ਜਾ ਸਕਿਆ। ਅਖੀਰ ਉਹਨੂੰ ਕੋਹ-ਕੋਹ ਕੇ ਸ਼ਹੀਦ ਕਰ ਦਿੱਤਾ। ਰੰਧਾਵੇ ਦੇ ਕਤਲ ਦੇ ਖਿਲਾਫ਼ ਪੰਜਾਬ ਦੀ ਧਰਤੀ ਤੇ ਜ਼ੋਰਦਾਰ ਸੰਗਰਾਮ ਲੜਿਆ ਗਿਆ। ਨੌਜਵਾਨਾਂ ਵਿਦਿਆਰਥੀਆਂ ਤੇ ਲੋਕਾਂ ਨੇ ਆਪਣੇ ਵਿਛੜ ਗਏ ਆਗੂ ਨੂੰ ਸ਼ਰਧਾਂਜਲੀ ਵੱਡੇ ਘਮਸਾਨੀ ਘੋਲ਼ 'ਚ ਦਿੱਤੀ। ਜੀਹਦਾ ਜ਼ਿਕਰ ਇਕ ਵੱਖਰੀ ਲਿਖਤ 'ਚ ਕੀਤਾ ਗਿਆ ਹੈ।
ਪੜਾਈ 'ਚ ਬੇਹੱਦ ਹੁਸ਼ਿਆਰ ਪ੍ਰਿਥੀ ਨੇ ਯੂਨਿ: 'ਚੋਂ ਆਪਣੀ ਐਮ.ਐਸ.ਸੀ. ਦੀ ਪੜਾਈ ਹਾਲੇ ਕੁਝ ਸਮਾਂ ਪਹਿਲਾਂ ਹੀ ਖਤਮ ਕੀਤੀ ਸੀ। ਉਹਨੇ ਰੁਜ਼ਗਾਰ 'ਤੇ ਲੱਗ ਕੇ ਕਮਾਈ ਕਰਨ ਦੀ ਥਾਂ ਆਪਣੀ ਜ਼ਿੰਦਗੀ ਲੋਕ ਸੰਗਰਾਮਾਂ ਨੂੰ ਅਰਪਿਤ ਕਰਨ ਦਾ ਫੈਸਲਾ ਕਰ ਲਿਆ ਸੀ। ਉਹਦੇ ਲਈ ਜ਼ਿੰਦਗੀ ਦੇ ਅਰਥ ਆਪਣੇ ਆਪ ਤੋਂ, ਘਰ ਪਰਿਵਾਰ ਤੋਂ ਵੱਡੇ ਸਨ। ਉਹਦੇ ਲਈ ਜ਼ਿੰਦਗੀ ਦੀ ਸਾਰਥਿਕਤਾ ਸਮਾਜ 'ਚੋਂ ਹਰ ਤਰਾਂ ਦੀ ਲੁੱਟ ਜਬਰ ਖਤਮ ਕਰਕੇ, ਬਰਾਬਰੀ ਭਰਿਆ ਰਾਜ ਸਿਰਜਣ ਦੇ ਮਹਾਨ ਕਾਜ਼ 'ਚ ਹਿੱਸਾ ਪਾਈ ਦੀ ਸੀ। ਉਹਨੇ ਆਪਣੀ ਜ਼ਿੰਦਗੀ ਏਸ ਕਾਜ਼ ਨੂੰ ਸਮਰਪਿਤ ਕਰ ਦਿੱਤੀ।
ਰੰਧਾਵੇ ਦੀ ਸਪਸ਼ਟ ਸਮਝ ਸੀ ਕਿ ਅਜੇ ਦੇਸ਼ 'ਚੋਂ ਸਾਮਰਾਜੀਆਂ ਦੀ ਲੁੱਟ ਤੇ ਗਲਬਾ ਖ਼ਤਮ ਨਹੀਂ ਹੋਇਆ। ਉਹ ਦੇਸੀ ਦਲਾਲਾਂ ਨਾਲ ਰਲ਼ਕੇ ਸਾਡੇ ਲੋਕਾਂ ਦਾ ਖੂਨ ਨਿਚੋੜਦੇ ਹਨ। ਦੇਸ਼ 'ਚੋਂ ਸਾਮਰਾਜੀ ਮੁਲਕਾਂ ਤੇ ਉਹਨਾਂ ਦੇ ਦਲਾਲਾਂ ਦਾ ਜਕੜ ਪੰਜਾ ਤੋੜ ਕੇ ਹੀ ਤਰੱਕੀ ਖੁਸ਼ਹਾਲੀ ਸਿਰਜੀ ਜਾ ਸਕਦੀ ਹੈ। ਇਹਦੇ ਲਈ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਵੱਲੋਂ ਲਗਾਏ ਗਏ 'ਇਨਕਲਾਬ-ਜ਼ਿੰਦਾਬਾਦ' ਦੇ ਨਾਅਰੇ ਨੂੰ ਬੁਲੰਦ ਕਰਨਾ ਚਾਹੀਦਾ ਹੈ। ਉਹ ਭਗਤ ਸਿੰਘ ਦੇ ਰਾਹ ਦਾ ਰਾਹੀ ਬਣਿਆ। ਸ਼ਹਾਦਤ ਤੋਂ ਬਾਅਦ ਰੰਧਾਵੇ ਦੇ ਇੱਕ ਅਧਿਆਪਕ ਨੇ ਉਹਨੂੰ ਸਾਡੇ ਸਮੇਂ ਦਾ ਭਗਤ ਸਿੰਘ ਕਿਹਾ। ਉਹ ਸੱਚ ਮੁੱਚ ਸਾਡੇ ਸਮੇਂ ਦਾ ਭਗਤ ਸਿੰਘ ਸੀ ਜੀਹਨੇ ਪੰਜਾਬ ਦੀ ਜਵਾਨੀ ਨੂੰ ਇਨਕਲਾਬੀ ਵਿਚਾਰਾਂ ਦਾ ਛੱਟਾ ਦਿੱਤਾ। ਜੀਹਨੇ ਨਿੱਜੀ ਸੁਖ-ਆਰਾਮ ਤਿਆਗ ਕੇ ਅਤੇ ਆਪਣੀ ਜਵਾਨੀ ਦੀਆਂ ਰੀਝਾਂ ਉਮੰਗਾਂ ਲੋਕਾਂ ਦੀ ਲਹਿਰ ਤੋਂ ਵਾਰ ਕੇ ਲੋਕਾਂ ਤੇ ਸਮਾਜ ਲਈ ਆਪਣੇ ਫਰਜ਼ ਅਦਾ ਕੀਤੇ। ਉਹਨੇ ਪੰਜਾਬ 'ਚ ਜਨਤਕ ਲਹਿਰ ਉਸਾਰਨ ਦੀ ਵੱਡੀ ਲੀਹ ਪਾਈ। ਪੰਜਾਬ ਦੇ ਨੌਜਵਾਨ ਵਿਦਿਆਰਥੀ ਰੰਧਾਵੇ ਦੀ ਅਗਵਾਈ 'ਚ ਪੰਜਾਬ ਦੀ ਜਨਤਕ ਇਨਕਲਾਬੀ ਲਹਿਰ ਦਾ ਝੰਜੋੜੂ ਦਸਤਾ ਬਣੇ। ਨੌਜਵਾਨ-ਵਿਦਿਆਰਥੀਆਂ ਦੀ ਬਾਕੀ ਮਿਹਨਤਕਸ਼ ਤਬਕਿਆਂ ਨੂੰ ਹਲੂਣ ਜਗਾਉਣ ਤੇ ਸੰਘਰਸ਼ਾਂ ਦੇ ਮਾਰਗ 'ਤੇ ਲੈ ਆਉਣ ਦੀ ਸਮਰੱਥਾ ਪੂਰੀ ਤਰਾਂ ਸਾਕਾਰ ਹੋਈ। ਲੋਕ ਸੰਘਰਸ਼ਾਂ ਨੂੰ ਖਾੜਕੂ ਤੇ ਇਨਕਲਾਬੀ ਰੰਗ 'ਚ ਰੰਗਣ ਦੀ ਨੌਜਵਾਨ ਵਿਦਿਆਰਥੀਆਂ ਦੀ ਤਾਕਤ ਦੇ ਝਲਕਾਰੇ ਸੱਤਰਵਿਆਂ ਦੇ ਦੌਰ 'ਚ ਦਿਖੇ। ਨੌਜਵਾਨਾਂ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਮਜ਼ਦੂਰ-ਕਿਸਾਨ ਜਨ ਸਮੂਹਾਂ ਨਾਲ ਜੋੜਨ ਦੇ ਯਤਨ ਕੀਤੇ। ਲੁਧਿਆਣੇ ਦੇ ਸਨਅਤੀ ਮਜ਼ਦੂਰਾਂ ਲਈ ਪੀ.ਏ.ਯੂ. ਦੇ ਪਾੜ
Hy ਵੱਡੀ ਢੋਈ ਬਣਦੇ ਰਹੇ ਸਨ। ਲੁਧਿਆਣੇ ਦੀਆਂ ਫੈਕਟਰੀਆਂ 'ਚੋਂ ਤੇ ਕਾਲਜਾਂ 'ਚੋਂ ਹੱਕਾਂ ਲਈ ਸਾਂਝੀ ਆਵਾਜ਼ ਉੱਠਦੀ ਰਹੀ ਸੀ। ਲੁਧਿਆਣੇ ਦੇ ਮਜ਼ਦੂਰ ਆਗੂ ਦਾ ਇਹ ਕਥਨ ਰੰਧਾਵੇ ਦੀ ਹਰਮਨ  ਪਿਆਰਤਾ ਨੂੰ ਦਰਸਾਉਂਦਾ ਹੈ, ''ਸਾਨੂੰ ਇਉਂ ਜਾਪਦਾ ਸੀ ਕਿ ਰੰਧਾਵਾ ਸਾਡਾ ਆਗੂ ਹੋਵੇ।'' ਰੰਧਾਵੇ ਦੀ ਅਗਵਾਈ 'ਚ ਪੰਜਾਬ ਦੀ ਜਵਾਨੀ ਨੇ ਮੁਲਕ ਦੇ ਹੋਣਹਾਰ ਧੀਆਂ ਪੁੱਤ ਹੋਣ ਦਾ ਸਬੂਤ ਦਿੱਤਾ। ਰੰਧਾਵੇ ਦੀ ਅਗਵਾਈ 'ਚ ਹੀ ਪੰਜਾਬ ਦੀ ਵਿਦਿਆਰਥੀ ਲਹਿਰ ਨੂੰ ਫਿਰਕੂ ਵਣਜਾਰਿਆਂ ਦੇ ਜ਼ਹਿਰੀ ਡੰਗਾਂ ਤੋਂ ਮੁਕਤ ਰੱਖਿਆ ਜਾ ਸਕਿਆ ਤੇ ਨੌਜਵਾਨਾਂ-ਵਿਦਿਆਰਥੀਆਂ ਨੇ ਸਮਾਜ 'ਚ ਫਿਰਕੂ ਸਦਭਾਵਨਾ ਦਾ ਹੋਕਾ ਦਿੱਤਾ। ਇਹਨਾਂ ਨੌਜਵਾਨਾਂ ਵਿਦਿਆਰਥੀਆਂ ਦੇ ਪੂਰ ਹੀ ਅੱਜ ਦੀ ਪੰਜਾਬ ਦੀ ਇਨਕਲਾਬੀ ਲਹਿਰ 'ਚ ਵੇਖੇ ਜਾ ਸਕਦੇ ਹਨ।
ਭਾਵੇਂ ਅੱਜ ਤੋਂ 32 ਵਰੇ
H ਪਹਿਲਾਂ ਉਹਦੀ ਅਗਵਾਈ ਤੋਂ ਪੰਜਾਬ ਦੀ ਜਨਤਕ ਇਨਕਲਾਬੀ ਲਹਿਰ ਨੂੰ ਵਾਂਝੇ ਕੀਤਾ ਗਿਆ ਸੀ ਪਰ ਉਹਦੀਆਂ ਪਾਈਆਂ ਪੈੜਾਂ 'ਤੇ ਕਦਮ ਟਿਕਾ ਕੇ ਅੱਜ ਇਹ ਲਹਿਰ ਭਰ ਜਵਾਨ ਹੋਣ ਵੱਲ ਵਧ ਰਹੀ ਹੈ।
ਸਾਡੇ ਸਾਹਮਣੇ ਅੱਜ ਹਨੇਰੇ ਰਾਹਾਂ 'ਚ ਭਟਕਦੀ ਜਵਾਨੀ ਨੂੰ ਚਾਨਣ ਦਿਖਾਉਣ ਦਾ ਵੱਡਾ ਕਾਰਜ ਹੈ। ਇਹਦੇ ਲਈ ਰੌਸ਼ਨੀ ਸਾਨੂੰ ਪ੍ਰਿਥੀਪਾਲ ਰੰਧਾਵਾ ਦੀ ਜਗਾਈ ਮਸ਼ਾਲ ਵੰਡਦੀ ਹੈ। ਇਸ ਮਸ਼ਾਲ ਦੀ ਰੌਸ਼ਨੀ 'ਚ ਹੀ ਅਸੀਂ ਮੁੜ ਪੰਜਾਬ ਦੀਆਂ ਫਿਜ਼ਾਵਾਂ 'ਚ ਪੰਜਾਬ ਦੀ ਜਵਾਨੀ ਦੇ ਮੂੰਹੋਂ ਇਨਕਲਾਬ-ਜ਼ਿੰਦਾਬਾਦ ਦੇ ਨਾਅਰਿਆਂ ਦੀ ਧਮਕ ਗੁੰਜਾਉਣ ਲਈ ਆਪਣੇ ਕਦਮ ਪੁੱਟ ਰਹੇ ਹਾਂ। 
ਇਹ ਮਸ਼ਾਲ ਸਦਾ ਸਾਡੇ ਰਾਹਾਂ 'ਚ ਚਾਨਣ ਬਿਖੇਰਦੀ ਰਹੇਗੀ।  -੦-

No comments:

Post a Comment