ਆਪਾਂ ਸਾਰੇ ਕਬਜ਼ਾ ਕਰਨ ਵਾਲੇ ਹਾਂ
(16 ਨਵੰਬਰ 2011 ਨੂੰ ਪੀਪਲਜ਼ ਯੂਨੀਵਰਸਿਟੀ ਵਾਸ਼ਿੰਗਟਨ ਸਕੁਏਰ ਵਿਖੇ ਅਰੁੰਧਤੀ ਰਾਏ ਵੱਲੋਂ ਦਿੱਤਾ ਗਿਆ ਭਾਸ਼ਣ) follow at:www.naujwan.blogspot.com
ਸਾਮਰਾਜ ਦੇ ਗੜ੍ 'ਚ ਅਨਿਆਂ ਵਿਰੁੱਧ ਉੱਠ ਖੜ੍ਹੇ ਹੋਣ ਅਤੇ ਬਰਾਬਰੀ ਲਈ ਲੜਨ ਵਾਲੀ ''ਕਬਜ਼ਾ ਕਰੋ'' ਲਹਿਰ ਨੂੰ ਸੰਸਾਰ ਭਰ ਦੇ ਲੋਕਾਂ ਵੱਲੋਂ ਸਲਾਮ
ਮੰਗਲਵਾਰ ਸਵੇਰੇ ਪੁਲਸ ਨੇ ਜ਼ੁਕੋਟੀ ਪਾਰਕ ਨੂੰ ਖਾਲੀ ਕਰਵਾ ਲਿਆ ਸੀ, ਪਰ ਅੱਜ ਲੋਕ ਫਿਰ ਵਾਪਸ ਆ ਗਏ ਹਨ। ਪੁਲਸ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਲੜਾਈ ਕਿਸੇ ਇਲਾਕੇ ਖਾਤਰ ਨਹੀਂ ਲੜੀ ਜਾ ਰਹੀ। ਅਸੀਂ ਇੱਥੇ ਜਾਂ ਉਥੇ ਕਿਸੇ ਪਾਰਕ 'ਤੇ ਕਬਜ਼ਾ ਕਰਨ ਦੇ ਹੱਕ ਖਾਤਰ ਨਹੀਂ ਲੜ ਰਹੇ ਹਾਂ। ਅਸੀਂ ਨਿਆਂ ਲਈ ਲੜ ਰਹੇ ਹਾਂ। ਸਿਰਫ਼ ਅਮਰੀਕਾ ਦੇ ਲੋਕਾਂ ਖਾਤਰ ਨਿਆਂ ਲਈ ਨਹੀਂ, ਸਗੋਂ ਹਰ ਇੱਕ ਖਾਤਰ ਨਿਆਂ ਲਈ।
ਅਮਰੀਕਾ ਅੰਦਰ 17 ਸਤੰਬਰ ਤੋਂ ਸ਼ੁਰੂ ਹੋਈ 'ਕਬਜ਼ਾ ਕਰੋ' ਦੀ ਲਹਿਰ ਰਾਹੀਂ ਤੁਸੀਂ ਸਾਮਰਾਜ ਦੀ ਐਨ ਹਿੱਕ 'ਚ ਇੱਕ ਨਵੀਂ ਸੋਚ, ਨਵੇਂ ਸਿਆਸੀ ਬੋਲਾਂ ਨੂੰ ਦਾਖਲ ਕਰਨ 'ਚ ਕਾਮਯਾਬ ਹੋਏ ਹੋਂ। ਤੁਸੀਂ ਓਸ ਪ੍ਰਬੰਧ ਅੰਦਰ ਸੁਪਨੇ ਲੈਣ ਦੇ ਹੱਕ ਨੂੰ ਮੁੜ ਦਾਖਲ ਕੀਤਾ ਹੈ ਜੋ ਹਰ ਬੰਦੇ ਨੂੰ ਸੰਮੋਹਿਤ ਕਰਕੇ ਅਜਿਹੀਆਂ ਜਿਉਂਦੀਆਂ ਲੋਥਾਂ 'ਚ ਤਬਦੀਲ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਹੜੀਆਂ ਬੇਥਵ੍ਹੇ ਉਪਭੋਗਤਾਵਾਦ ਨੂੰ ਹੀ ਖੁਸ਼ਹਾਲੀ ਅਤੇ ਸੰਪੂਰਣਤਾ ਸਮਝਦੀਆਂ ਹਨ।
ਇੱਕ ਲੇਖਕ ਦੇ ਤੌਰ 'ਤੇ ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਇਹ ਜ਼ਬਰਦਸਤ ਪ੍ਰਾਪਤੀ ਹੈ। ਮੇਰੇ ਕੋਲ ਤੁਹਾਡਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ।
ਅਸੀਂ ਨਿਆਂ ਦੀ ਗੱਲ ਕਰ ਰਹੇ ਸੀ। ਅੱਜ ਜਦੋਂ ਅਸੀਂ ਗੱਲ ਕਰ ਰਹੇ ਹਾਂ ਤਾਂ ਅਮਰੀਕਾ ਦੀ ਫੌਜ ਇਰਾਕ ਅਤੇ ਅਫ਼ਗਾਨੀਸਤਾਨ ਅੰਦਰ ਕਬਜ਼ਾ ਕਰਨ ਲਈ ਜੰਗ ਲੜ ਰਹੀ ਹੈ। ਅਮਰੀਕੀ ਡਰੋਨ ਜਹਾਜ਼ ਪਾਕਿਸਤਾਨ ਅਤੇ ਉਸਤੋਂ ਪਰ੍ਹੇ ਆਮ ਸ਼ਹਿਰੀਆਂ ਨੂੰ ਮਾਰ ਰਹੇ ਹਨ। ਦਹਿ ਹਜ਼ਾਰਾਂ ਦੀ ਗਿਣਤੀ 'ਚ ਅਮਰੀਕੀ ਪਲਟਨਾਂ ਅਤੇ ਮੌਤ ਵੰਡਦੇ ਜੱਥੇ ਅਫਰੀਕਾ 'ਚ ਦਾਖਲ ਹੋ ਰਹੇ ਹਨ। ਤੇ ਹੁਣ ਇਰਾਨ ਖਿਲਾਫ਼ ਜੰਗ ਲਈ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ, ਜਿਵੇਂ ਕਿਤੇ ਹਾਲੇ ਇਰਾਕ ਅਤੇ ਅਫਗਾਨੀਸਤਾਨ 'ਤੇ ਕਬਜ਼ਾ ਕਰਨ ਲਈ ਵਹਾਏ ਜਾ ਰਹੇ ਤੁਹਾਡੇ ਕਰੋੜਾਂ ਡਾਲਰ ਕਾਫ਼ੀ ਨਾ ਹੋਣ।
ਵੱਡੇ ਆਰਥਿਕ ਮੰਦਵਾੜੇ ਦੇ ਵੇਲੇ ਤੋਂ ਲੈ ਕੇ, ਹਥਿਆਰ ਬਣਾਉਣਾ ਅਤੇ ਜੰਗ ਲਾਉਣਾ ਦੋ ਅਜਿਹੀਆਂ ਮੁੱਖ ਜੁਗਤਾਂ ਹਨ ਜਿਹਨਾਂ ਰਾਹੀਂ ਅਮਰੀਕਾ ਆਪਣੇ ਅਰਥਚਾਰੇ ਨੂੰ ਬਲ ਬਖਸ਼ਦਾ ਰਿਹਾ ਹੈ। ਹੁਣੇ ਹੁਣੇ ਹੀ, ਰਾਸ਼ਟਰਪਤੀ ਉਬਾਮਾ ਦੇ ਸਮੇਂ 'ਚ ਹੀ ਅਮਰੀਕਾ ਨੇ ਸਾਊਦੀ ਅਰਬ ਨਾਲ 60 ਬਿਲੀਅਨ ਡਾਲਰ ਦੇ ਹਥਿਆਰਾਂ ਦਾ ਸੌਦਾ ਕੀਤਾ ਹੈ। ਇਹ ਸਯੁੰਕਤ ਅਰਬ ਅਮੀਰਾਤ ਨੂੰ ਹਜ਼ਾਰਾਂ ਦੀ ਗਿਣਤੀ 'ਚ ਬੰਕਰ-ਭੰਨ ਬੰਬ ਵੇਚਣ ਦੀ ਤਿਆਰੀ 'ਚ ਬੈਠਾ ਹੈ। ਇਹਨੇ ਮੇਰੇ ਮੁਲਕ ਭਾਰਤ ਨੂੰ 5 ਬਿਲੀਅਨ ਡਾਲਰ ਦੇ ਫੌਜੀ ਜਹਾਜ਼ ਵੇਚੇ ਹਨ ਜਿੱਥੇ ਅਫ਼ਰੀਕਾ ਦੇ ਸਾਰੇ ਗਰੀਬ ਮੁਲਕਾਂ ਦੇ ਕੁੱਲ ਜੋੜ ਨਾਲੋਂ ਵੀ ਜਿਆਦਾ ਗ਼ਰੀਬ ਲੋਕ ਵਸਦੇ ਹਨ। ਹੀਰੋਸ਼ੀਮਾਂ ਅਤੇ ਨਾਗਾਸਾਕੀ 'ਤੇ ਸੁੱਟੇ ਬੰਬਾਂ ਤੋਂ ਲੈ ਕੇ ਵਿਅਤਨਾਮ, ਕੋਰੀਆ, ਲਾਤੀਨੀ ਅਮਰੀਕਾ ਤੱਕ ਦੇ ਸਾਰੇ ਯੁੱਧਾਂ ਦੌਰਾਨ ਲੱਖਾਂ ਹੀ ਜਾਨਾਂ ਗਈਆਂ ਹਨ-ਤੇ ਇਹ ਸਾਰੇ ਯੁੱਧ ''ਅਮਰੀਕੀ ਜੀਵਨ ਜਾਚ'' ਦੀ ਚੜ੍ਹਾਈ ਯਕੀਨੀ ਕਰਨ ਲਈ ਲੜੇ ਗਏ। ਅੱਜ ਅਸੀਂ ਜਾਣਦੇ ਹਾਂ ਕਿ ''ਅਮਰੀਕੀ ਜੀਵਨ ਜਾਚ''-ਜਿਹੋ ਜਿਹਾ ਬਣਨ ਦੀ ਇੱਛਾ ਕਰਨ ਦੀ ਬਾਕੀ ਸਾਰੇ ਮੁਲਕਾਂ ਤੋਂ ਆਸ ਕੀਤੀ ਜਾਂਦੀ ਹੈ- ਦਾ ਸਿੱਟਾ ਇਹ ਨਿਕਲਿਆ ਹੈ ਕਿ ਅਮਰੀਕਾ ਦੀ ਅੱਧੀ ਵਸੋਂ ਦੀ ਦੌਲਤ 'ਤੇ 4 ਸੌ ਲੋਕਾਂ ਦੀ ਮਾਲਕੀ ਹੈ। ਇਸਦਾ ਮਤਲਬ ਹੈ ਕਿ ਹਜ਼ਾਰਾਂ ਲੋਕਾਂ ਨੂੰ ਘਰਾਂ ਅਤੇ ਨੌਕਰੀਆਂ ਤੋਂ ਕੱਢਿਆ ਗਿਆ ਹੈ ਜਦੋਂ ਕਿ ਅਮਰੀਕੀ ਸਰਕਾਰ ਨੇ ਬੈਂਕਾਂ ਅਤੇ ਕਾਰਪੋਰੇਸ਼ਨਾਂ ਨੂੰ ਰਾਹਤ ਪੈਕੇਜ ਵੰਡੇ ਹਨ — ਇਕੱਲੇ ਅਮਰੀਕੀ ਕੌਮਾਂਤਰੀ ਗਰੁੱਪ ਨੂੰ ਹੀ 182 ਬਿਲੀਅਨ ਡਾਲਰ ਦਿੱਤੇ ਗਏ ਹਨ।

ਭਾਰਤੀ ਸਰਕਾਰ ਅਮਰੀਕੀ ਆਰਥਿਕ ਨੀਤੀ ਦੀ ਸ਼ਰਧਾਵਾਨ ਭਗਤ ਹੈ। ਖੁੱਲੀ ਮੰਡੀ ਦੀ ਆਰਥਿਕਤਾ ਦੇ 20 ਸਾਲਾਂ ਦੇ ਸਿੱਟੇ ਵਜੋਂ ਭਾਰਤ ਦੇ ਸਿਖਰਲੇ 100 ਧਨਾਢਾਂ ਕੋਲ ਮੁਲਕ ਦੀ ਕੁੱਲ ਪੈਦਾਵਾਰ ਦੇ ਇੱਕ ਚੌਥਾਈ ਦੇ ਬਰਾਬਰ ਧਨ-ਦੌਲਤ ਹੈ, ਜਦੋਂ ਕਿ 80 ਫੀਸਦੀ ਤੋਂ ਵੀ ਜਿਆਦਾ ਲੋਕ 50 ਸੈਂਟ (23-24 ਰੁ.) ਦਿਹਾੜੀ ਨਾਲੋਂ ਵੀ ਘੱਟ 'ਤੇ ਗੁਜ਼ਾਰਾ ਕਰਦੇ ਹਨ; 2 ਲੱਖ 50 ਹਜ਼ਾਰ ਕਿਸਾਨ ਮੌਤ ਦੇ ਮੂੰਹ 'ਚ ਧੱਕੇ ਜਾ ਚੁੱਕੇ ਹਨ, ਉਹਨਾਂ ਨੇ ਖੁਦਕੁਸ਼ੀ ਕਰ ਲਈ ਹੈ। ਸਾਡੇ ਲਈ ਇਹ ਵਿਕਾਸ ਹੈ, ਅਤੇ ਹੁਣ ਅਸੀਂ ਆਵਦੇ ਆਪ ਨੂੰ ਸੁਪਰ-ਪਾਵਰ (ਮਹਾਂ-ਸ਼ਕਤੀ) ਸਮਝਦੇ ਹਾਂ। ਤੁਹਾਡੀ ਤਰ੍ਹਾਂ ਅਸੀਂ ਵੀ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ : ਸਾਡੇ ਕੋਲ ਪ੍ਰਮਾਣੂ ਬੰਬ ਹਨ ਅਤੇ ਘਿਣਾਉਣੀ ਨਾ-ਬਰਾਬਰੀ ਹੈ।
ਚੰਗੀ ਖ਼ਬਰ ਇਹ ਹੈ ਕਿ ਲੋਕ ਅੱਕ ਚੁੱਕੇ ਹਨ ਅਤੇ ਉਹ ਹੋਰ ਬਰਦਾਸ਼ਤ ਨਹੀਂ ਕਰਨ ਲੱਗੇ। 'ਕਬਜ਼ਾ ਕਰੋ' ਲਹਿਰ ਵੀ ਸੰਸਾਰ ਭਰ 'ਚ ਚੱਲ ਰਹੀਆਂ ਉਹਨਾਂ ਹਜ਼ਾਰਾਂ ਵਿਰੋਧ ਲਹਿਰਾਂ 'ਚ ਸ਼ਾਮਲ ਹੋ ਗਈ ਹੈ ਜਿਹਨਾਂ ਰਾਹੀਂ ਗਰੀਬੀ ਮਾਰੇ ਲੋਕ ਉੱਠ ਖੜ੍ਹੇ ਹੋਏ ਹਨ ਅਤੇ ਧਨਾਢ ਕਾਰਪੋਰੇਸ਼ਨਾਂ ਦਾ ਰਾਹ ਰੋਕ ਰਹੇ ਹਨ। ਸਾਡੇ 'ਚੋਂ ਥੋੜਿਆਂ ਨੇ ਹੀ ਸੋਚਿਆ ਸੀ ਕਿ ਅਸੀਂ ਤੁਹਾਨੂੰ, ਯਾਨੀ ਕਿ ਅਮਰੀਕਾ ਦੇ ਲੋਕਾਂ ਨੂੰ ਆਵਦੇ ਨਾਲ ਖੜ੍ਹੇ ਅਤੇ ਸਾਮਰਾਜ ਦੇ ਗੜ੍ 'ਚ ਅਜਿਹਾ ਕਰਦੇ ਹੋਏ ਤੱਕਾਂਗੇ। ਮੈਨੂੰ ਨਹੀਂ ਪਤਾ ਵੀ ਮੈਂ ਕਿਵੇਂ ਦੱਸਾਂ ਕਿ ਇਹ ਕਿੱਡੀ ਵੱਡੀ ਗੱਲ ਹੈ।
ਉਹ (1% ਧਨਾਢ) ਕਹਿੰਦੇ ਹਨ ਕਿ ਸਾਡੇ ਕੋਲ ਮੰਗਾਂ ਨਹੀਂ ਹਨ . . . ਸ਼ਾਇਦ ਉਹ ਨਹੀਂ ਜਾਣਦੇ ਕਿ ਉਹਨਾਂ ਨੂੰ ਤਬਾਹ ਕਰਨ ਲਈ ਸਿਰਫ਼ ਸਾਡਾ ਰੋਹ ਹੀ ਕਾਫ਼ੀ ਹੈ। ਪਰ ਮੈਂ ਸਾਡੇ ਸਾਰਿਆਂ ਦੇ ਇਕੱਠਿਆਂ ਸੋਚਣ ਲਈ ਕੁੱਝ ਗੱਲਾਂ ਕਹਿਣਾ ਚਾਹਾਂਗੀ-ਕੁਝ ''ਪੂਰਵ-ਇਨਕਲਾਬੀ'' ਵਿਚਾਰ ਜੋ ਮੈਂ ਸੋਚੇ ਸਨ :
ਅਸੀਂ ਏਸ ਪ੍ਰਬੰਧ ਨੂੰ ਥੰਮ੍ਹਣਾ ਚਾਹੁੰਦੇ ਹਾਂ ਜੋ ਨਾ-ਬਰਾਬਰੀ ਪੈਦਾ ਕਰਦਾ ਹੈ। ਅਸੀਂ ਇਕੱਲੇ-'ਕਹਿਰੇ ਬੰਦਿਆਂ ਅਤੇ ਕਾਰਪੋਰੇਸ਼ਨਾਂ ਵੱਲੋਂ ਧਨ ਅਤੇ ਦੌਲਤ ਦੀ ਬੇਮੁਹਾਰ ਇਕੱਤਰਤਾ ਨੂੰ ਨੂੜ ਲੈਣਾ ਚਾਹੁੰਦੇ ਹਾਂ। ''ਨੂੜਨ'' ਵਾਲਿਆਂ ਅਤੇ ''ਥੰਮ੍ਹਣ'' ਵਾਲਿਆਂ ਵਜੋਂ ਅਸੀਂ ਮੰਗ ਕਰਦੇ ਹਾਂ-
• ਕਾਰੋਬਾਰਾਂ 'ਚ ਦੁਪਾਸੜ ਮਾਲਕੀ ਬੰਦ ਹੋਵੇ। ਉਦਾਹਰਣ ਲਈ ਹਥਿਆਰ ਬਣਾਉਣ ਵਾਲੇ
ਟੀ.ਵੀ. ਸਟੇਸ਼ਨਾਂ ਦੇ ਮਾਲਕ ਨਹੀਂ ਬਣ ਸਕਦੇ; ਖਾਣਾਂ ਪੁੱਟਣ ਵਾਲੀਆਂ ਕਰਪੋਰੇਸ਼ਨਾਂ ਅਖ਼ਬਾਰ ਨਹੀਂ
ਚਲਾ ਸਕਦੀਆਂ; ਵਪਾਰਕ ਘਰਾਣੇ ਯੂਨੀਵਰਸਿਟੀਆਂ ਨੂੰ ਫੰਡ ਨਹੀਂ ਦੇ ਸਕਦੇ; ਦਵਾਈਆਂ ਬਣਾਉਣ
ਵਾਲੀਆਂ ਕੰਪਨੀਆਂ ਜਨਤਕ ਸਿਹਤ ਨਾਲ ਸੰਬੰਧਿਤ ਫੰਡਾਂ ਨੂੰ ਕੰਟਰੋਲ ਨਹੀਂ ਕਰ ਸਕਦੀਆਂ।
• ਕੁਦਰਤੀ ਸੋਮਿਆਂ ਅਤੇ ਪਾਣੀ ਦੀ ਸਪਲਾਈ, ਬਿਜਲੀ, ਸਿਹਤ ਅਤੇ ਸਿੱਖਿਆ ਜਿਹੇ ਜ਼ਰੂਰੀ
ਢਾਂਚਿਆਂ ਦਾ ਨਿੱਜੀਕਰਨ ਨਹੀਂ ਕੀਤਾ ਜਾ ਸਕਦਾ।
• ਰਿਹਾਇਸ਼, ਸਿੱਖਿਆ ਅਤੇ ਸਿਹਤ ਸੰਭਾਲ ਹਰ ਇੱਕ ਦਾ ਹੱਕ ਹੋਵੇ।
• ਧਨਾਢਾਂ ਦੇ ਬੱਚਿਆਂ ਨੂੰ ਆਪਣੇ ਮਾਪਿਆਂ ਦੀ ਦੌਲਤ ਵਿਰਾਸਤ 'ਚ ਨਹੀਂ ਮਿਲ ਸਕਦੀ।
ਮੌਜੂਦਾ ਸੰਘਰਸ਼ ਨੇ ਸਾਡੀ ਸੋਚ ਨੂੰ ਮੁੜ-ਸੁਰਜੀਤ ਕਰ ਦਿੱਤਾ ਹੈ। ਪਤਾ ਨਹੀਂ ਕਿਹੜੇ ਵੇਲੇ ਪੂੰਜੀਵਾਦ ਨੇ ਨਿਆਂ ਦਾ ਮਤਲਬ ਸਿਰਫ਼ ''ਮਨੁੱਖੀ ਅਧਿਕਾਰਾਂ'' ਤੱਕ ਹੀ ਸੁੰਗੇੜ ਦਿੱਤਾ ਸੀ ਅਤੇ ਬਰਾਬਰੀ ਦਾ ਸੁਪਨਾ ਲੈਣ ਦਾ ਵਿਚਾਰ ਵੀ ਕਾਫ਼ਰਾਨਾ ਹੋ ਗਿਆ ਸੀ। ਅਸੀਂ ਏਸ ਪ੍ਰਬੰਧ ਨੂੰ ਸੋਧਣ ਜਾਂ ਇਹਦੀ ਗੰਢ-ਤੁੱਪ ਕਰਨ ਲਈ ਨਹੀਂ ਲੜ ਰਹੇ, ਇਹਨੂੰ ਬਦਲਣ ਦੀ ਜ਼ਰੂਰਤ ਹੈ।
''ਨੂੜਨ'' ਵਾਲੀ ਅਤੇ ''ਥੰਮ੍ਹਣ'' ਵਾਲੀ ਵਜੋਂ ਮੈਂ ਤੁਹਡੇ ਸੰਘਰਸ਼ ਨੂੰ ਸਲਾਮ ਕਰਦੀ ਹਾਂ।
ਸਲਾਮ ਅਤੇ ਜ਼ਿੰਦਾਬਾਦ।
gd
ReplyDeleteGreat, we salute to the struggling people any where in the world.
ReplyDelete